ਭਾਰਤੀ ਮੂਲ ਦੀ ਕਮਲਾ ਹੈਰਿਸ ਨੂੰ ਓਬਾਮਾ ਦਾ ਸਮਰਥਨ ਮਿਲਿਆ, ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਗਭਗ ਤੈਅ

ਨਵੀਂ ਦਿੱਲੀ, 27 ਜੁਲਾਈ 2024 – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਭਾਰਤੀ ਮੂਲ ਦੀ ਕਮਲਾ ਹੈਰਿਸ ਦਾ ਸਮਰਥਨ ਕੀਤਾ ਹੈ। ਦੋਵਾਂ ਨੇ ਸ਼ੁੱਕਰਵਾਰ ਨੂੰ ਕਮਲਾ ਹੈਰਿਸ ਨੂੰ ਫੋਨ ‘ਤੇ ਇਸ ਦੀ ਜਾਣਕਾਰੀ ਦਿੱਤੀ।

ਬਰਾਕ ਓਬਾਮਾ ਨੇ ਇਸ ਨਾਲ ਜੁੜੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਇਸ ਵਿੱਚ ਬਰਾਕ ਅਤੇ ਮਿਸ਼ੇਲ ਕਮਲਾ ਹੈਰਿਸ ਨੂੰ ਆਪਣੇ ਸਮਰਥਨ ਦੀ ਗੱਲ ਕਰਦੇ ਸੁਣੇ ਗਏ ਹਨ। ਇਸ ਤੋਂ ਬਾਅਦ ਕਮਲਾ ਹੈਰਿਸ ਖੁਸ਼ੀ ਦਾ ਇਜ਼ਹਾਰ ਕਰਦੀ ਨਜ਼ਰ ਆ ਰਹੀ ਹੈ।

ਬਰਾਕ ਓਬਾਮਾ ਨੇ ਕਮਲਾ ਦਾ ਸਮਰਥਨ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਜਿੱਤਣ ਅਤੇ ਵ੍ਹਾਈਟ ਹਾਊਸ ਤੱਕ ਪਹੁੰਚਣ ਲਈ ਉਸਦੀ ਪੂਰੀ ਮਦਦ ਕਰਨਗੇ। ਇਸ ਦੇ ਜਵਾਬ ਵਿੱਚ ਕਮਲਾ ਹੈਰਿਸ ਨੇ ਓਬਾਮਾ ਜੋੜੇ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਦਹਾਕਿਆਂ ਪੁਰਾਣੀ ਦੋਸਤੀ ਲਈ ਧੰਨਵਾਦ ਵੀ ਪ੍ਰਗਟਾਇਆ। ਕਮਲਾ ਹੈਰਿਸ ਨੇ ਫ਼ੋਨ ‘ਤੇ ਕਿਹਾ- ਤੁਹਾਡਾ ਸਮਰਥਨ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ। ਮਿਸ਼ੇਲ ਓਬਾਮਾ ਨੇ ਕਮਲਾ ਨੂੰ ਕਿਹਾ ਕਿ ਉਨ੍ਹਾਂ ਨੂੰ ਉਸ ‘ਤੇ ਮਾਣ ਹੈ।

22 ਜੁਲਾਈ ਨੂੰ, ਬਾਈਡਨ ਨੇ ਅਗਲੀ ਰਾਸ਼ਟਰਪਤੀ ਚੋਣ ਤੋਂ ਹਟਣ ਦਾ ਐਲਾਨ ਕੀਤਾ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਨਾਮ ਅੱਗੇ ਰੱਖਿਆ। 23 ਜੁਲਾਈ ਨੂੰ ਕਮਲਾ ਨੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਲਈ ਡੈਮੋਕ੍ਰੇਟਿਕ ਪਾਰਟੀ ਦੇ ਜ਼ਰੂਰੀ ਡੈਲੀਗੇਟਾਂ ਦਾ ਸਮਰਥਨ ਹਾਸਲ ਕੀਤਾ ਸੀ।

ਹਾਲਾਂਕਿ ਓਬਾਮਾ ਕਮਲਾ ਦੀ ਨਾਮਜ਼ਦਗੀ ‘ਤੇ ਚੁੱਪ ਰਹੇ। ਉਨ੍ਹਾਂ ਨੇ ਬਾਈਡਨ ਦੇ ਬੈਕਆਊਟ ਤੋਂ 4 ਦਿਨ ਬਾਅਦ ਕਮਲਾ ਦਾ ਸਮਰਥਨ ਕੀਤਾ ਹੈ। ਮਿਸ਼ੇਲ ਓਬਾਮਾ ਨੂੰ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ ਨੂੰ ਲੈ ਕੇ ਡੈਮੋਕ੍ਰੇਟਿਕ ਪਾਰਟੀ ‘ਚ ਚਰਚਾ ਚੱਲ ਰਹੀ ਸੀ। ਹਾਲਾਂਕਿ, ਮਿਸ਼ੇਲ ਨੇ ਇੱਕ ਇੰਟਰਵਿਊ ਵਿੱਚ ਸਾਰੀਆਂ ਅਟਕਲਾਂ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ ਉਹ ਰਾਜਨੀਤੀ ਤੋਂ ਦੂਰ ਰਹਿਣਗੇ। ਹੁਣ ਡੈਮੋਕ੍ਰੇਟਿਕ ਪਾਰਟੀ ‘ਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਚੋਣ ਲਈ 1 ਅਗਸਤ ਨੂੰ ਵੋਟਿੰਗ ਹੋਵੇਗੀ। ਮੀਡੀਆ ਰਿਪੋਰਟਾਂ ਮੁਤਾਬਕ ਕਮਲਾ ਦੀ ਜਿੱਤ ਲਗਭਗ ਤੈਅ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

MP-UP ਸਮੇਤ 5 ਹੋਰ ਰਾਜਾਂ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਦਾ ਕੀਤਾ ਐਲਾਨ

PM ਮੋਦੀ ਦੀ ਪ੍ਰਧਾਨਗੀ ਹੇਠ ਅੱਜ ਨੀਤੀ ਆਯੋਗ ਦੀ ਬੈਠਕ, 7 ਰਾਜਾਂ ਦੇ ਮੁੱਖ ਮੰਤਰੀਆਂ ਨੇ ਆਉਣ ਤੋਂ ਕੀਤਾ ਇਨਕਾਰ