ਪਾਕਿਸਤਾਨ ‘ਚ ਸਿੱਖ ਨੌਜਵਾਨ ਦਾ ਕ+ਤ+ਲ: 2 ਅਣਪਛਾਤੇ ਬਾਈਕ ਸਵਾਰਾਂ ਨੇ ਮਾਰੀਆਂ ਗੋ+ਲੀਆਂ

  • ਲਗਾਤਾਰ ਦੋ ਦਿਨਾਂ ‘ਚ ਸਿੱਖ ਭਾਈਚਾਰੇ ਦੇ ਲੋਕਾਂ ‘ਤੇ ਦੂਜਾ ਹਮਲਾ,
  • ਜੇਹਾਦੀ ਸੰਗਠਨ ISKP ਨੇ ਲਈ ਜ਼ਿੰਮੇਵਾਰੀ

ਨਵੀਂ ਦਿੱਲੀ, 25 ਜੂਨ 2023 – ਪਾਕਿਸਤਾਨ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਹਨ। ਪੇਸ਼ਾਵਰ ‘ਚ ਹੀ ਦੋ ਦਿਨਾਂ ‘ਚ ਸਿੱਖਾਂ ‘ਤੇ ਹਮਲੇ ਦੀ ਦੂਜੀ ਘਟਨਾ ਸਾਹਮਣੇ ਆਈ ਹੈ। ਜਿਸ ਵਿਚ ਇਕ ਸਿੱਖ ਦੀ ਜਾਨ ਚਲੀ ਗਈ, ਜਦਕਿ ਦੂਜਾ ਜ਼ਖਮੀ ਹੋ ਗਿਆ। ਕੱਟੜਪੰਥੀ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

ਮ੍ਰਿਤਕ ਦੀ ਪਛਾਣ ਪੇਸ਼ਾਵਰ ਵਾਸੀ ਮਨਮੋਹਨ ਸਿੰਘ (34) ਵਜੋਂ ਹੋਈ ਹੈ। ਇਹ ਘਟਨਾ ਸ਼ਨੀਵਾਰ ਸ਼ਾਮ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਯਾਕੂਤ ਇਲਾਕੇ ‘ਚ ਵਾਪਰੀ। ਜਿੱਥੇ ਬਾਈਕ ‘ਤੇ ਆਏ ਅਣਪਛਾਤੇ ਵਿਅਕਤੀਆਂ ਨੇ ਮਨਮੋਹਨ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੇਸ਼ਾਵਰ ਦੇ ਰਸ਼ੀਦ ਗੜ੍ਹੀ ਇਲਾਕੇ ‘ਚ ਸਿੱਖ ਦੁਕਾਨਦਾਰ ਤਰਲੋਕ ਸਿੰਘ ‘ਤੇ ਵੀ ਇਸੇ ਤਰ੍ਹਾਂ ਗੋਲੀਬਾਰੀ ਕੀਤੀ ਗਈ ਸੀ। ਇਸੇ ਤਰ੍ਹਾਂ ਹਮਲਾਵਰ ਮੋਟਰਸਾਈਕਲ ’ਤੇ ਆਏ ਅਤੇ ਦੁਕਾਨ ’ਤੇ ਬੈਠੇ ਤਰਲੋਕ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ। ਤਰਲੋਕ ਸਿੰਘ ਦੀ ਲੱਤ ‘ਤੇ ਗੋਲੀ ਲੱਗੀ ਸੀ। ਜਿਸ ਤੋਂ ਬਾਅਦ ਤਰਲੋਕ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿਸ ਕਾਰਨ ਉਸ ਦੀ ਜਾਨ ਬਚ ਗਈ।

ISKP ਨੇ ਤਰਲੋਕ ਸਿੰਘ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਇਹ ਵੀ ਦੱਸਿਆ ਕਿ ਤਰਲੋਕ ‘ਤੇ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ ਸਨ। ਪੁਲੀਸ ਜਾਂਚ ਵਿੱਚ ਜੁਟੀ ਹੋਈ ਹੈ ਪਰ ਪਿਛਲੇ ਸਮੇਂ ਵਿੱਚ ਘੱਟ ਗਿਣਤੀਆਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹੋਏ ਹਮਲਿਆਂ ਤੋਂ ਬਾਅਦ ਹੁਣ ਕੱਟੜਪੰਥੀ ਸੋਚ ਰੱਖਣ ਵਾਲੇ ਇਸਲਾਮੀ ਸੰਗਠਨ ਟਾਰਗੇਟ ਕਿਲਿੰਗ ’ਤੇ ਉਤਰ ਆਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੋਰਾਂ ਦੇ ਹੌਸਲੇ ਬੁਲੰਦ, ਔਰਤ ਨਾਲ ATM ਦਾ ਪਾਸਵਰਡ ਬਦਲਣ ਬਹਾਨੇ ਮਾਰੀ 60 ਹਜ਼ਾਰ ਦੀ ਠੱਗੀ

ਨਹੀਂ ਹੋਵੇਗਾ ਰੂਸ ਦਾ ਤਖਤਾ ਪਟਲ, ਵੈਗਨਰ ਫੌਜ ਨੇ ਮਾਸਕੋ ਤੋਂ ਵਾਪਸ ਆਉਣ ਦਾ ਐਲਾਨ ਕੀਤਾ