ਮੈਡਾਗਾਸਕਰ ਸਟੇਡੀਅਮ ‘ਚ ਭਗਦੜ, 12 ਮੌ+ਤਾਂ: 80 ਗੰਭੀਰ ਜ਼ਖਮੀ

  • ਇੰਡੀਅਨ ਓਸ਼ਨ ਆਈਲੈਂਡ ਖੇਡਾਂ ਦੇ ਉਦਘਾਟਨੀ ਸਮਾਰੋਹ ਦੇਖਣ ਆਏ ਸੀ 50 ਹਜ਼ਾਰ ਦਰਸ਼ਕ

ਨਵੀਂ ਦਿੱਲੀ, 26 ਅਗਸਤ 2023 – ਮੈਡਾਗਾਸਕਰ ਦੀ ਰਾਜਧਾਨੀ ਅੰਤਾਨਾਨਾਰੀਵੋ ਦੇ ਨੈਸ਼ਨਲ ਸਟੇਡੀਅਮ ‘ਚ ਮਚੀ ਭਗਦੜ ‘ਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 80 ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਗਭਗ 50,000 ਲੋਕ ਇੰਡੀਅਨ ਓਸ਼ੀਅਨ ਆਈਲੈਂਡ ਖੇਡਾਂ ਦੇ ਉਦਘਾਟਨੀ ਸਮਾਰੋਹ ਲਈ ਸਟੇਡੀਅਮ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਨਿਊਜ਼ ਏਜੰਸੀ ਏਐਨਆਈ ਨੇ ਅਲ ਜਜ਼ੀਰਾ ਦੀ ਰਿਪੋਰਟ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ।

ਮੈਡਾਗਾਸਕਰ ਦੇ ਪ੍ਰਧਾਨ ਮੰਤਰੀ ਕ੍ਰਿਸ਼ਚੀਅਨ ਐਨਟਸੇ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਗਦੜ ਵਿੱਚ ਜ਼ਖ਼ਮੀ ਹੋਏ ਲੋਕਾਂ ਵਿੱਚੋਂ 11 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਉਦਘਾਟਨੀ ਸਮਾਰੋਹ ‘ਚ ਸ਼ਾਮਲ ਹੋਣ ਲਈ ਪਹੁੰਚੀ ਮੈਡਾਗਾਸਕਰ ਦੀ ਰਾਸ਼ਟਰਪਤੀ ਐਂਡਰੀ ਰਾਜੋਏਲੀਨਾ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਸਟੇਡੀਅਮ ਵਿੱਚ ਮੌਜੂਦ ਲੋਕਾਂ ਨੂੰ ਇਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਲਈ ਮੌਨ ਰੱਖਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਸਟੇਡੀਅਮ ਵਿੱਚ ਹੋਣ ਵਾਲਾ ਪ੍ਰੋਗਰਾਮ ਜਾਰੀ ਰਿਹਾ।

ਇਸ ਤੋਂ ਪਹਿਲਾਂ ਸਾਲ 2019 ਵਿੱਚ ਮੈਡਾਗਾਸਕਰ ਦੇ ਸਟੇਡੀਅਮ ਵਿੱਚ ਇਸੇ ਤਰ੍ਹਾਂ ਦੀ ਇੱਕ ਘਟਨਾ ਵਿੱਚ ਕਰੀਬ 15 ਲੋਕਾਂ ਦੀ ਮੌਤ ਹੋ ਗਈ ਸੀ।

ਇੰਡੀਅਨ ਓਸ਼ੀਅਨ ਆਈਲੈਂਡ ਗੇਮਜ਼ ਇੱਕ ਬਹੁ-ਅਨੁਸ਼ਾਸਨੀ ਮੁਕਾਬਲਾ ਹੈ, ਜੋ ਮੈਡਾਗਾਸਕਰ ਵਿੱਚ 3 ਸਤੰਬਰ ਤੱਕ ਆਯੋਜਿਤ ਕੀਤਾ ਜਾਵੇਗਾ। ਹਿੰਦ ਮਹਾਸਾਗਰ ਟਾਪੂ ਖੇਡਾਂ ਸਾਲ 1977 ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੁਆਰਾ ਬਣਾਈਆਂ ਗਈਆਂ ਸਨ। ਇਸ ਵਿੱਚ ਮਾਰੀਸ਼ਸ, ਸੇਸ਼ੇਲਸ, ਕੋਮੋਰੋਸ, ਮੈਡਾਗਾਸਕਰ, ਮੇਓਟ, ਰੀਯੂਨੀਅਨ ਅਤੇ ਮਾਲਦੀਵ ਦੇ ਐਥਲੀਟ ਸ਼ਾਮਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫਲੈਟ ਦੀ 15ਵੀਂ ਮੰਜ਼ਿਲ ਤੋਂ ਡਿੱਗ ਕੇ ਨੌਜਵਾਨ ਦੀ ਮੌ+ਤ, ਕੰਮ ਕਰਦੇ ਸਮੇਂ ਪੈਰ ਤਿਲਕਿਆ, ਨਹੀਂ ਲਾਈ ਸੀ ਸੁਰੱਖਿਆ ਬੈਲਟ

ਗਵਰਨਰ ਦੀ ਚਿੱਠੀ ਦਾ ਭਗਵੰਤ ਮਾਨ ਨੇ ਦਿੱਤਾ ਠੋਕਵਾਂ ਜਵਾਬ, ਵੀਡੀਓ ਵੀ ਦੇਖੋ