- ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸ਼ਾਹਿਦ ਲਤੀਫ ਦੀ ਸਿਆਲਕੋਟ ‘ਚ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਨਵੀਂ ਦਿੱਲੀ, 11 ਸਤੰਬਰ 2023 – 2 ਜਨਵਰੀ 2016 ਨੂੰ ਏਅਰਫੋਰਸ ਦੇ ਪਠਾਨਕੋਟ ਏਅਰਬੇਸ ‘ਤੇ ਹੋਏ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸ਼ਾਹਿਦ ਲਤੀਫ ਦੀ ਪਾਕਿਸਤਾਨ ‘ਚ ਹੱਤਿਆ ਕਰ ਦਿੱਤੀ ਗਈ ਹੈ। ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀ ਸ਼ਾਹਿਦ ਲਤੀਫ ਦੀ ਪਾਕਿਸਤਾਨ ਦੇ ਸਿਆਲਕੋਟ ‘ਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸ਼ਾਹਿਦ ਲਤੀਫ ਨੇ ਪਠਾਨਕੋਟ ਏਅਰਬੇਸ ਹਮਲੇ ਦੀ ਪੂਰੀ ਸਾਜ਼ਿਸ਼ ਰਚੀ ਸੀ ਅਤੇ 5 ਅੱਤਵਾਦੀਆਂ ਨੂੰ ਭਾਰਤ ਭੇਜਿਆ ਸੀ।
ਪਠਾਨਕੋਟ ਏਅਰਬੇਸ ‘ਤੇ ਹਮਲਾ ਕਰਨ ਵਾਲੇ ਅੱਤਵਾਦੀ ਹਥਿਆਰਾਂ ਸਮੇਤ ਭਾਰਤੀ ਫੌਜ ਦੀ ਵਰਦੀ ਪਹਿਨ ਕੇ ਦਾਖਲ ਹੋਏ ਸਨ। ਇਸ ਹਮਲੇ ‘ਚ 7 ਜਵਾਨ ਸ਼ਹੀਦ ਹੋ ਗਏ ਸਨ। ਜਾਂਚ ‘ਚ ਪਤਾ ਲੱਗਾ ਹੈ ਕਿ ਸਾਰੇ ਅੱਤਵਾਦੀ ਰਾਵੀ ਨਦੀ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ‘ਤੇ ਆਏ ਸਨ। ਭਾਰਤ ਪਹੁੰਚ ਕੇ ਅੱਤਵਾਦੀਆਂ ਨੇ ਕੁਝ ਵਾਹਨਾਂ ਨੂੰ ਹਾਈਜੈਕ ਕਰ ਲਿਆ। ਇਨ੍ਹਾਂ ਰਾਹੀਂ ਉਹ ਪਠਾਨਕੋਟ ਏਅਰਬੇਸ ਪਹੁੰਚੇ ਸੀ। ਇਸ ਤੋਂ ਬਾਅਦ ਫੌਜ ਨੇ ਆ ਕੇ 5 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।