ਨੇਪਾਲ ਦੇ ਕਾਠਮੰਡੂ ‘ਚ ਜਹਾਜ਼ ਕ੍ਰੈਸ਼, ਜਹਾਜ਼ ‘ਚ 19 ਲੋਕ ਸਨ ਸਵਾਰ, 18 ਦੀ ਮੌ+ਤ

  • ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ
  • ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ

ਨੇਪਾਲ, 24 ਜੁਲਾਈ 2024 – ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਕਰੈਸ਼ ਹੋ ਗਿਆ ਹੈ। ਜਹਾਜ਼ ‘ਚ ਸਵਾਰ 19 ਲੋਕਾਂ ‘ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ।

ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇਹ ਸਵੇਰੇ ਕਰੀਬ 11 ਵਜੇ ਕਰੈਸ਼ ਹੋ ਗਿਆ। 9N-AME ਜਹਾਜ਼ ਸੂਰਿਆ ਏਅਰਲਾਈਨਜ਼ ਦਾ ਸੀ। ਕਾਠਮੰਡੂ ਪੋਸਟ ਮੁਤਾਬਕ ਪੁਲਿਸ ਅਤੇ ਫਾਇਰਫਾਈਟਰਜ਼ ਦੀਆਂ ਟੀਮਾਂ ਮੌਕੇ ‘ਤੇ ਬਚਾਅ ਕਾਰਜ ਚਲਾ ਰਹੀਆਂ ਹਨ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ ‘ਚ ਧੂੰਏਂ ਦਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਠਾਨਕੋਟ ‘ਚ ਦਿਖੇ 7 ਸ਼ੱਕੀ, ਜੰਗਲ ਦੇ ਰਸਤੇ ਆ ਕੇ ਘਰ ਦਾ ਦਰਵਾਜ਼ਾ ਖੜਕਾ ਔਰਤ ਤੋਂ ਮੰਗਿਆ ਪਾਣੀ

ਕਪੂਰਥਲਾ ‘ਚ 100 ਸਾਲ ਪੁਰਾਣਾ ਦਰੱਖਤ ਡਿੱਗਿਆ, 4 ਜ਼ਖਮੀ: ਇੱਕ ਮਕਾਨ ਅਤੇ 10 ਦੁਕਾਨਾਂ ਨੁਕਸਾਨੀਆਂ ਗਈਆਂ