ਕੈਨੇਡਾ: ਪੰਜਾਬੀ ਗੈਂਗਸਟਰ ਦਾ ਗੋ+ਲੀਆਂ ਮਾਰ ਕੇ ਕ+ਤ+ਲ

  • ਕੈਨੇਡਾ ‘ਚ ਪੰਜਾਬੀ ਗੈਂਗਸਟਰ ਕਰਨਵੀਰ ਗਰਚਾ ਦਾ ਕ+ਤ+ਲ
  • ਕਾਰ ਤੋਂ ਉਤਰਦੇ ਹੀ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋ+ਲੀਆਂ
  • ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ ਪੁਲਿਸ

ਚੰਡੀਗੜ੍ਹ, 6 ਜੁਲਾਈ 2023 – ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਹੈ। ਕਰਨਵੀਰ ਸਿੰਘ (25) ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਜਾਣਕਾਰੀ ਮੁਤਾਬਕ ਘਟਨਾ ਐਤਵਾਰ ਰਾਤ 9.20 ਵਜੇ ਵਾਪਰੀ।

ਕਾਰ ਤੋਂ ਹੇਠਾਂ ਉਤਰਦੇ ਹੀ ਅਣਪਛਾਤੇ ਮੁਲਜ਼ਮਾਂ ਵੱਲੋਂ ਕਰਨਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਕੈਨੇਡੀਅਨ ਪੁਲਿਸ ਵੱਲੋਂ ਇੱਕ ਪਬਲਿਕ ਸੇਫਟੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਰਨਵੀਰ ਸਿੰਘ ਗਰਚਾ ਦਾ ਨਾਮ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਉਸ ਦੇ ਇੱਕ ਸਾਥੀ ਹਰਜੀਤ (22) ਦਾ ਨਾਂ ਵੀ ਸੀ। ਉਸ ਦੇ ਗੈਂਗ ਅਤੇ ਨਸ਼ਿਆਂ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਪੁਲਿਸ ਘਟਨਾ ਤੋਂ ਪਹਿਲਾਂ ਕਰਨਵੀਰ ਸਿੰਘ ਨੂੰ ਉਤਾਰਨ ਵਾਲੇ ਡਰਾਈਵਰ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਨਸ਼ਾ ਤਸਕਰਾਂ ਜਾਂ ਗੈਂਗਸਟਰਾਂ ਨੇ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਫਿਲਹਾਲ ਅਸਲ ਕਾਤਲਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੇਡੀ ਕਾਂਸਟੇਬਲ ਨੇ ਬਚਾਈ ਮਾਂ-ਬੱਚੇ ਦੀ ਜਾਨ: ਸਮਝਦਾਰੀ ਦਿਖਾ ਕੇ ਲੇਡੀ ਕਾਂਸਟੇਬਲ ਨੇ ਕਰਵਾਈ ਡਲਿਵਰੀ

ਸੁਖਬੀਰ ਨੇ ਟਕਸਾਲੀ ਲੀਡਰਾਂ ਨਾਲ ਕੀਤੀ ਮੀਟਿੰਗ, ਭਾਜਪਾ ਨਾਲ ਗਠਜੋੜ ਦੀਆਂ ਸੰਭਾਵਨਾਵਾਂ ‘ਤੇ ਲੀਡਰਾਂ ਦੀ ਟੋਹੀ ਨਬਜ਼