- ਟਰੰਪ ਨੇ ਉਨ੍ਹਾਂ ਦੀ ਚੰਗੀ ਸਿਹਤ ਦੀ ਕੀਤੀ ਕਾਮਨਾ
ਨਵੀਂ ਦਿੱਲੀ, 25 ਫਰਵਰੀ 2025 – ਕੈਥੋਲਿਕ ਈਸਾਈ ਧਾਰਮਿਕ ਆਗੂ ਪੋਪ ਫਰਾਂਸਿਸ ਦੀ ਹਾਲਤ ਵਿੱਚ ਥੋੜ੍ਹਾ ਸੁਧਾਰ ਹੋਇਆ ਹੈ, ਹਾਲਾਂਕਿ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ। ਵੈਟੀਕਨ ਨੇ ਮੰਗਲਵਾਰ ਨੂੰ ਇਸ ਸੰਬੰਧੀ ਇੱਕ ਬਿਆਨ ਜਾਰੀ ਕੀਤਾ।
ਪਹਿਲਾਂ ਇਹ ਰਿਪੋਰਟ ਕੀਤੀ ਗਈ ਸੀ ਕਿ ਪੋਪ ਗੁਰਦੇ ਫੇਲ੍ਹ ਹੋਣ ਦੇ ਲੱਛਣ ਦਿਖਾ ਰਹੇ ਸਨ। ਇਸ ਤੋਂ ਇਲਾਵਾ, ਪਲੇਟਲੈਟਸ ਦੀ ਕਮੀ ਦਾ ਵੀ ਪਤਾ ਲੱਗਿਆ। ਉਨ੍ਹਾਂ ਨੂੰ ਆਕਸੀਜਨ ਦਾ ਉੱਚ ਪ੍ਰਵਾਹ ਦਿੱਤਾ ਜਾ ਰਿਹਾ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਸੋਮਵਾਰ ਨੂੰ ਪੋਪ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨਾਲ ਮੁਲਾਕਾਤ ਦੌਰਾਨ ਟਰੰਪ ਨੇ ਕਿਹਾ ਕਿ ਅਸੀਂ ਪੋਪ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ, ਅਸੀਂ ਚਾਹੁੰਦੇ ਹਾਂ ਕਿ ਉਹ ਜਲਦੀ ਠੀਕ ਹੋ ਜਾਣ।

88 ਸਾਲਾ ਪੋਪ ਫਰਾਂਸਿਸ ਨੂੰ ਫੇਫੜਿਆਂ ਦੀ ਇਨਫੈਕਸ਼ਨ ਕਾਰਨ 14 ਫਰਵਰੀ ਨੂੰ ਰੋਮ ਦੇ ਜੇਮੈਲੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸਦਾ ਨਮੂਨੀਆ ਅਤੇ ਅਨੀਮੀਆ ਦਾ ਵੀ ਇਲਾਜ ਚੱਲ ਰਿਹਾ ਹੈ।
21 ਫਰਵਰੀ ਨੂੰ ਡਾਕਟਰਾਂ ਨੇ ਉਸਨੂੰ ਖ਼ਤਰੇ ਤੋਂ ਬਾਹਰ ਘੋਸ਼ਿਤ ਕੀਤਾ ਅਤੇ ਕਿਹਾ ਕਿ ਉਸਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਅਗਲੇ ਦਿਨ ਦਮੇ ਦਾ ਦੌਰਾ ਪੈਣ ਤੋਂ ਬਾਅਦ ਪੋਪ ਦੀ ਹਾਲਤ ਨਾਜ਼ੁਕ ਹੋ ਗਈ ਸੀ। ਪਰ ਹੁਣ ਉਨ੍ਹਾਂ ਦੀ ਸਿਹਤ ‘ਚ ਥੋੜ੍ਹਾ ਜਿਹਾ ਸੁਧਾਰ ਹੈ।
