ਪਾਕਿਸਤਾਨ: ਪੇਸ਼ਾਵਰ ‘ਚ ਦੋ ਸਿੱਖਾਂ ਦਾ ਗੋਲੀਆਂ ਮਾਰ ਕੇ ਕਤਲ

ਪਾਕਿਸਤਾਨ, 15 ਮਈ 2022- ਪਾਕਿਸਤਾਨ ਦੇ ਪੇਸ਼ਾਵਰ ‘ਚ ਦੋ ਸਿੱਖਾਂ ਦਾ ਅਣਪਛਾਤਿਆਂ ਦੇ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਸਾਹਮਣੇ ਆਇਆ ਹੈ। ਕਤਲ ਕੀਤੇ ਗਏ ਦੋਵੇਂ ਸਿੱਖਾਂ ਦੀ ਪਛਾਣ ਕੰਵਲਜੀਤ ਸਿੰਘ ਅਤੇ ਰਣਜੀਤ ਸਿੰਘ ਵੱਜੋਂ ਹੋਈ ਹੈ। ਦੋਵੇਂ ਪੇਸ਼ਾਵਰ ਦੇ ਹੀ ਰਹਿਣ ਵਾਲੇ ਸਨ। ਉਹ ਇਥੇ ਕਈ ਸਾਲਾਂ ਤੋਂ ਮਸਾਲਿਆਂ ਦੀ ਦੁਕਾਨ ਚਲਾ ਰਹੇ ਸਨ।

ਦੋਵਾਂ ਸਿੱਖਾਂ ਤੇ ਉਸ ਵੇਲੇ ਹਮਲਾ ਕਰ ਕੇ ਗੋਲੀਆਂ ਚਲਾਈਆਂ ਗਈਆਂ, ਜਦੋਂ ਉਹ ਦੁਕਾਨ ਵਿੱਚ ਬੈਠੇ ਸਨ। ਪਹਿਲਾਂ ਦੁਕਾਨਾਂ ਤੇ ਪਹਿਲਾਂ ਤਾਬੜਤੋੜ ਫਾਈਰਿੰਗ ਕੀਤੀ ਗਈ ਅਤੇ ਬਾਅਦ ਵਿੱਚ ਨਿਸ਼ਾਨਾ ਬਣਾ ਕੇ, ਦੋ ਸਿੱਖਾਂ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਵਿੱਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੇਸ਼ਾਵਰ ਦੇ ਬਾਹਰਵਾਰ ਸਰਬੰਦ ਇਲਾਕੇ ਵਿੱਚ ਅਣਪਛਾਤੇ ਬੰਦੂਕਾਰੀਆਂ ਨੇ 2 ਸਿੱਖਾਂ ਦੇ ਕਤਲ ਕੀਤਾ ਹੈ। ਹਮਲਾਵਰ ਇੱਕ ਵਾਹਨ ‘ਤੇ ਆਏ ਸਨ ਅਤੇ ਦੁਕਾਨ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।

ਦੂਜੇ ਪਾਸੇ, ਇਸ ਸਾਰੀ ਘਟਨਾ ਦੀ ਐਸਜੀਪੀਸੀ ਪ੍ਰਧਾਨ ਦੇ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਅਤੇ ਦੁੱਖ ਜਾਹਰ ਕਰਦਿਆਂ ਹੋਇਆ ਸਰਕਾਰ ਕੋਲੋਂ ਮੰਗ ਕੀਤੀ ਕਿ, ਕਾਤਲਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਵਾਲਾਤੀ ਹਰਿਆਣਾ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ, ਰਿਕਵਰੀ ਲਈ ਲੁਧਿਆਣਾ ਲਿਆਈ ਸੀ

ਜੇ ਜੁਰੱਅਤ ਹੈ ਤਾਂ ਤਾਕਤਵਰ ਸਿਆਸਤਦਾਨਾਂ ਤੇ ਵੱਡੇ ਅਫਸਰਾਂ ਕੋਲ਼ੋਂ ਕਬਜ਼ੇ ਛੁਡਵਾਓ, ਖਹਿਰਾ ਨੇ ਮੰਤਰੀ ਧਾਲੀਵਾਲ ਨੂੰ ਕੀਤਾ ਚੈਲੰਜ