ਫ਼ਰੀਦਕੋਟ, 18 ਫ਼ਰਵਰੀ 2021 – ਜ਼ਿਲ੍ਹਾ ਫ਼ਰੀਦਕੋਟ ਦੇ ਯੂਥ ਕਾਂਗਰਸ ਦੇ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਲਾਲ ਸਿੰਘ ਭੁੱਲਰ ਉਰਫ਼ ਗੁਰਲਾਲ ਭਲਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੂੰ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵਲੋਂ ਸ਼ਾਮ ਸਵਾ ਕੁ ਪੰਜ ਵਜੇ ਅੰਜਾਮ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ 2 ਨਕਾਬਪੋਸ਼ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ 2 ਪਿਸਟਲਾਂ ਨਾਲ 12 ਦੇ ਕਰੀਬ ਫਾਇਰ ਮਾਰੇ ਗਏ ਜੋ ਕਿ ਉਸ ਦੇ ਪੇਟ, ਛਾਤੀ ਅਤੇ ਸਿਰ ਵਿਚ ਲੱਗ । ਗੰਭੀਰ ਜ਼ਖ਼ਮੀ ਹਾਲਤ ‘ਚ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।