ਬਠਿੰਡਾ,16 ਅਪ੍ਰੈਲ 2021:ਬਠਿੰਡਾ ਜਿਲ੍ਹੇ ਦੇ ਪਿੰਡ ਘੁੱਦਾ ’ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੰਦਗੜ੍ਹ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਕਤਲ ਮਾਮਲੇ ’ਚ ਪੁਲਿਸ ਕੇਸ ਦਰਜ ਕਰਨ ਉਪਰੰਤ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਭਰਪੂਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਭਰਪੂਰ ਸਿੰਘ ਨੇ ਦਾ ਕਹਿਣਾ ਸੀ ਕਿ ਉਸ ਦਾ ਲੜਕਾ ਵੀਰਵਾਰ ਸ਼ਾਮ ਨੂੰ 7 ਵਜੇ ਦੇ ਕਰੀਬ ਕੁੱਝ ਦੇਰ ਬਾਅਦ ਵਾਪਸ ਆਉਣ ਦਾ ਕਹਿ ਕੇ ਘਰੋਂ ਚਲਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਇੱਕ ਘੰਟਾ ਬੀਤ ਜਾਣ ਤੋਂ ਬਾਅਦ ਗੁਰਪ੍ਰੀਤ ਸਿੰਘ ਵਾਪਸ ਘਰ ਨਾ ਆਇਆ ਤਾਂ ਉਹ ਫਿਕਰਮੰਦ ਹੋ ਗਏ ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।
ਅਣਪਛਾਤਿਆਂ ਵਿਰੁੱਧ ਪੁਲਿਸ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਪੁਲਿਸ ਨੇ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਪੰਚਾਇਤ ਦੀ ਹਾਜ਼ਰੀ ‘ਚ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।‘ ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਇਸ ਕਤਲ ਦੇ ਮਾਮਲੇ ਨੂੰ ਹੱਲ ਕਰ ਲਿਆ ਜਾਏਗਾ।