ਬਲਬੀਰ ਸਿੱਧੂ ਨੇ 114 ਸਟਾਫ ਨਰਸਾਂ ਤੇ 93 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਦਸੰਬਰ 2020 – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਪੰਜਾਬ ਸਰਕਾਰ ਵਲੋਂ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਲਿਆਉਣ ਲਈ ਵੱਡੇ ਗਿਣਤੀ ਵਿਚ ਡਾਕਟਰਾਂ ਸਮੇਤ ਹੋਰ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਸਿਹਤ ਸ. ਬਲਵੀਰ ਸਿੰਘ ਸਿੱਧੂ ਨੇ ਅੱਜ 114 ਸਟਾਫ ਨਰਸਾਂ ਅਤੇ 93 ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨੂੰ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਟਾਫ ਨਰਸਾਂ ਦੀਆਂ 598 ਪ੍ਰਕਾਸ਼ਿਤ ਅਸਾਮੀਆਂ ਵਿਚੋਂ 114 ਸਟਾਫ ਨਰਸਾਂ ਨੂੰ ਅਤੇ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਦੀਆਂ ਕੁੱਲ ਅਸਾਮੀਆਂ 600 ਵਿਚੋਂ 93 ਮਲਟੀਪਰਪਜ਼ ਹੈਲਥ ਵਰਕਰਜ਼ (ਫੀਮੇਲ) ਦੀ ਰੈਗੂਲਰ ਭਰਤੀ ਕੀਤੀ ਗਈ ਹੈ। ਜਦੋਂ ਕਿ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਪੜਾਅ ਵਾਰ ਜਲਦੀ ਤੋਂ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਇਹ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਅਣਥੱਕ ਕੋਸ਼ਿਸ਼ਾਂ ਸਦਕਾ ਅੱਜ ਪੰਜਾਬ ਵਿਚ ਕੋਰੋਨਾ ਵਾਇਰਸ ਨੂੰ ਕਾਫੀ ਹੱਦ ਤੱਕ ਕਾਬੂ ਕਰ ਲਿਆ ਗਿਆ ਹੈ ਅਤੇ ਮੈਨੂੰ ਵਿਸ਼ਵਾਸ਼ ਹੈ ਕਿ ਤੁਸੀਂ ਵੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਗੇ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਹੁਸਨ ਲਾਲ ਵਲੋਂ ਨਵ-ਨਿਯੁਕਤ ਕਰਮਚਾਰੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਤੁਹਾਡੀ ਨਿਯੁਕਤੀ ਹੋਈ ਹੈ ਅਤੇ ਤੁਸੀ ਆਪਣੀ ਡਿਊਟੀ ਸਿਹਤ ਸੰਸਥਾਵਾਂ ਵਿੱਚ ਪੂਰੀ ਜਿੰਮੇਵਾਰੀ ਨਾਲ ਨਿਭਾਉਣਾ ਤਾਂ ਕਿ ਆਮ ਲੋਕਾਂ ਨੂੰ ਵੱਧ ਤੋਂ ਵੱਧ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ।

ਸੰਬੋਧਨ ਕਰਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਪ੍ਰਭਦੀਪ ਕੌਰ ਜੌਹਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਅਜੇ ਤੱਕ ਖਤਮ ਨਹੀਂ ਹੋਈ। ਰੋਜਾਨਾ ਕੋਵਿਡ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ ਅਤੇ ਹੱਥਾਂ ਨੂੰ ਸਮੇਂ ਸਮੇਂ ਤੇ ਸਾਬਣ ਪਾਣੀ ਨਾਲ ਧੋਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।

ਜਿਕਰਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2019 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 7000 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ 3954 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਪੀ.ਏ.ਟੂ ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਪਰਵਿੰਦਰ ਸਿੰਘ, ਸੁਪਰਡੰਟ ਸੂਰਜ ਕੁਮਾਰ ਅਤੇ ਸੁਪਿੰਦਰ ਸਿੰਘ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਹਰਚਰਨ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ 25.54 ਲੱਖ ਲਾਭਪਾਤਰੀਆਂ ਨੂੰ 1696 ਕਰੋੜ ਦੀ ਵਿੱਤੀ ਸਹਾਇਤਾ: ਅਰੁਨਾ ਚੌਧਰੀ

ਚੁਣੌਤੀਆਂ ਦੇ ਬਾਵਜੂਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਸਫ਼ਲਤਾਪੂਰਵਕ ਖਰੀਦ ਪ੍ਰੀਕ੍ਰਿਆ ਨੇਪਰੇ ਚਾੜ੍ਹੀ:- ਭਾਰਤ ਭੂਸ਼ਨ ਆਸ਼ੂ