25 ਸਤੰਬਰ 2021 ਨੂੰ ਭਾਰਤ ਬੰਦ ਦਾ ਸੱਦਾ ਕਿਸਾਨਾਂ ਨੇ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਇਸਦਾ ਐਲਾਨ ਕੀਤਾ ਗਿਆ ਅਤੇ ਕਿਹਾ ਕਿ ਉਹ ਹੁਣ ਸੰਘਰਸ਼ ਨੂੰ ਹੋਰ ਮਜਬੂਤ ਕਰਨ ਲੱਗੇ ਹਨ। ਪਿਛਲੇ ਸਾਲ ਯਾਨੀ ਕਿ 25 ਸਤੰਬਰ 2020 ਨੂੰ ਵੀ ਕਿਸਾਨਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਸੀ ਅਤੇ ਹੁਣ ਮੁੜ ਤੋਂ ਇਹ ਐਲਾਨ ਕੀਤਾ ਗਿਆ ਹੈ। ਇਸੇ ਦੇ ਨਾਲ ਹੀ ਸੰਯੁਕਤ ਕਿਸਮ ਮੋਰਚੇ ਵੱਲੋਂ ਮਿਸ਼ਨ ਉੱਤਰ ਪ੍ਰਦੇਸ਼ ਨੂੰ ਵੀ ਤੇਜ਼ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਉਤੁਰ ਪ੍ਰਦੇਸ਼ ਵਿੱਚ ਭਾਜਪਾ ਨੂੰ ਹਰਾਉਣ ਲਈ ਕਿਸਾਨਾਂ ਨੇ ਪੂਰਾ ਜ਼ੋਰ ਲਗਾਉਣ ਦੀ ਗੱਲ ਆਖੀ ਹੈ। ਹੁਣ ਦੇਖਣਾ ਇਹ ਹੋਵੇਗਾ ਕੇਂਦਰ ਸਰਕਾਰ ਇਸ ਭਾਰਤ ਬੰਦ ਦੇ ਸੱਦੇ ਨਾਲ ਕਿਵੇਂ ਨਜਿੱਠਦੀ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

