ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਕੀਤਾ ਸੰਬੋਧਨ, ਪੜ੍ਹੋ ਖੇਤੀ ਕਾਨੂੰਨਾਂ ‘ਤੇ ਕੀ ਬੋਲੇ ?

ਨਵੀਂ ਦਿੱਲੀ, 18 ਦਸੰਬਰ 2020 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਖੇਤੀ ਕਾਨੂੰਨਾਂ ਦੇ ਹੱਕ ‘ਚ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਵਿਰੋਧੀ ਧਿਰ ਨੂੰ ਕਿਸਾਨਾਂ ਨੂੰ ਵਰਗਲਾਉਣਾ ਤੇ ਭਰਮ ਨਾ ਫੈਲਾਉਣ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਖ਼ਤਮ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਰਾਤੋਂ ਰਾਤ ਨਹੀਂ ਲਿਆਂਦੇ ਗਏ, ਇਨ੍ਹਾਂ ‘ਤੇ 20-22 ਸਾਲ ‘ਚ ਹਰ ਸਰਕਾਰ ਨੇ ਵਿਆਪਕ ਚਰਚਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੁਧਾਰ 25-30 ਸਾਲ ਪਹਿਲਾ ਹੀ ਹੋਣੇ ਚਾਹੀਦੇ ਸਨ। ਉਹ ਹੁਣ ਹੋ ਰਹੇ ਹਨ। ਮੋਦੀ ਨੇ ਕਿਹਾ ਕੇ ਜੇ ਐਮ.ਐਸ.ਪੀ. ਖ਼ਤਮ ਕਰਨਾ ਹੁੰਦਾ ਤਾਂ ਸਵਾਮੀਨਾਥਨ ਕਮੇਟੀ ਰਿਪੋਰਟ ਲਾਗੂ ਕਿਉਂ ਕਰਦੇ।

ਇਸ ਦੌਰਾਨ ਪੀਐਮ ਮੋਦੀ ਨੇ ਕਿਹਾ, ‘ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਪਿਛਲੇ ਸਮੇਂ ਗੜੇਮਾਰੀ, ਕੁਦਰਤੀ ਆਫ਼ਤ ਕਾਰਨ ਪ੍ਰੇਸ਼ਾਨੀ ਹੋਈ। ਅੱਜ ਮੱਧ ਪ੍ਰਦੇਸ਼ ਵਿੱਚ ਇਸ ਪ੍ਰੋਗਰਾਮ ਦੌਰਾਨ 35 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1600 ਕਰੋੜ ਰੁਪਏ ਭੇਜੇ ਜਾ ਰਹੇ ਹਨ। ਕੋਈ ਵਿਚੋਲਾ ਨਹੀਂ, ਕੋਈ ਦਲਾਲ ਨਹੀਂ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਾਬਾ ਰਾਮ ਸਿੰਘ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਅੰਤਿਮ ਵਿਦਾਈ

ਬਾਲੀਵੁੱਡ ਸਿੰਗਰ ਨੇਹਾ ਕੱਕੜ ਪ੍ਰੈਗਨੈਂਟ, ਸੋਸ਼ਲ ਮੀਡੀਆ ’ਤੇ ਦਿੱਤੀ ਜਾਣਕਾਰੀ