ਸਰਕਾਰ ਨੇ ਕੀਤੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਤਿਆਰੀ !

  • 7 ਜੁਲਾਈ ਨੂੰ ਬੁਲਾਈ ਕੈਬਨਿਟ ਮੀਟਿੰਗ

ਚੰਡੀਗੜ੍ਹ, 5 ਜੁਲਾਈ 2025 – ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7 ਜੁਲਾਈ ਨੂੰ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। 7 ਜੁਲਾਈ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ 7 ਜੁਲਾਈ ਨੂੰ ਸਵੇਰੇ 10:30 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45,ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।

ਸੂਤਰਾਂ ਦੇ ਹਵਾਲੇ ਨਾਲ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਦੀ ਅਹਿਮ ਬੈਠਕ ‘ਚ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸੱਦਣ ਬਾਰੇ ਫਾਈਨਲ ਮੋਹਰ ਲੱਗ ਸਕਦੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਵਿਸ਼ੇਸ਼ ਇਜਲਾਸ 10-11 ਜੁਲਾਈ ਨੂੰ ਹੋ ਸਕਦਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਿਤਾ ‘ਤੇ ਹਮਲੇ ਤੋਂ ਬਾਅਦ ਐਕਟਰਸ ਤਾਨੀਆ ਦਾ ਪਹਿਲਾਂ ਬਿਆਨ ਆਇਆ ਸਾਹਮਣੇ

CUET Result: ਲੁਧਿਆਣਾ ਦੀ ਅਨੰਨਿਆ ਜੈਨ ਨੇ ਰਚਿਆ ਇਤਿਹਾਸ ਬਣੀ ‘ਆਲ ਇੰਡੀਆ ਟਾਪਰ’